ਭਾਰਤ ਬੰਦ: ਕਿਸਾਨ ਜੱਥੇਬੰਦੀਆਂ ਵੱਲੋਂ ਹਾਈਵੇਅ ਜਾਮ
🎬 Watch Now: Feature Video
ਅੰਮ੍ਰਿਤਸਰ : ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸੰਸਥਾ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਈ ਸਮਾਜਿਕ ਸੰਗਠਨਾਂ ਅਤੇ ਰਾਜਨੀਤਕ ਪਾਰਟੀਆਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਕਿਸਾਨ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾ ਨੂੰ ਛੱਡ ਕੇ ਸਭ ਕੁਝ ਬੰਦ ਕਰ ਦੇਣਗੇ। ਭਾਰਤ ਬੰਦ ਦੇ ਸਬੰਧ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕਿਸਾਨ ਸੜਕਾਂ ਅਤੇ ਰਾਜ ਮਾਰਗਾਂ ਤੇ ਰੋਸ ਪ੍ਰਦਰਸ਼ਨ ਕਰਨਗੇ। ਸਰਕਾਰੀ ਦਫਤਰਾਂ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੇ ਇਸ ਭਾਰਤ ਬੰਦ ਨੂੰ ਵਿਰੋਧੀ ਧਿਰ ਦਾ ਸਮਰਥਨ ਮਿਲਿਆ ਹੈ। ਭਾਰਤ ਬੰਦ ਦੇ ਕਾਰਨ, ਦਿੱਲੀ ਵਿੱਚ ਬਹੁਤ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਕਈ ਥਾਵਾਂ ਤੇ ਰਸਤੇ ਬਦਲ ਦਿੱਤੇ ਗਏ ਹਨ। ਇਸ ਮੌਕੇ ਗੁਰਬਚਨ ਚੱਬਾ ਨੇ ਕਿਹਾ ਕਿ 4 ਵਜੇ ਭਾਰਤ ਬੰਦ ਤਹਿਤ ਅੰਮ੍ਰਿਤਸਰ ਗੋਲਡਨ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ