ਚੋਣਾਂ ਦੀਆਂ ਤਿਆਰੀਆਂ 'ਚ ਜੁਟੇ ਕੈਪਟਨ, ਪੰਜਾਬ ਲੋਕ ਕਾਂਗਰਸ ਦਾ ਪਹਿਲਾਂ ਦਫ਼ਤਰ ਖੁੱਲ੍ਹਿਆ - ਚੋਣਾਂ ਦੀਆਂ ਤਿਆਰੀਆਂ 'ਚ ਜੁਟੇ ਕੈਪਟਨ
🎬 Watch Now: Feature Video
ਚੰਡੀਗੜ੍ਹ: ਪੰਜਾਬ ਕਾਂਗਰਸ ਛੱਡ ਕੇ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਇੱਕ ਹੋਰ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਆਪਣਾ ਪਾਰਟੀ ਦਫ਼ਤਰ ਖੋਲ੍ਹਿਆ(Capt. Amarinder Singh opens his party office in Chandigarh) ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ(Assembly elections) ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੈਪਟਨ ਵੀ ਪੰਜਾਬ ਦੇ ਲੋਕਾਂ ਨਾਲ ਜੁੜੇ ਰਹਿਣ ਲਈ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਖੇਡਾਂ ਸ਼ੁਰੂ ਕਰ ਦਿੱਤੀਆਂ(Capt. Amarinder Singh started playing political games) ਹਨ। ਕੈਪਟਨ ਨੇ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੁੱਲ੍ਹਿਆ। ਫਿਲਹਾਲ ਸੈਕਟਰ 9 'ਚ ਕੈਪਟਨ ਦੇ ਨਵੇਂ ਦਫ਼ਤਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਸੋਮਵਾਰ ਜਾਂ ਮੰਗਲਵਾਰ ਤੱਕ ਇਸ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ।