ਸੀਆਈਏ ਨੇ 25 ਕਿੱਲੋ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਇੱਕ ਵਿਅਕਤੀ - ਐਨਡੀਪੀਐਸ ਐਕਟ
🎬 Watch Now: Feature Video
ਰੂਪਨਗਰ 'ਚ ਸੀਆਈਏ ਸਟਾਫ਼-1 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 25 ਕਿੱਲੋ ਭੁੱਕੀ ਸਣੇ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਆਪਣੇ ਸਕੂਟਰ 'ਤੇ ਭੁੱਕੀ ਲੈ ਕੇ ਆ ਰਿਹਾ ਸੀ। ਪੁਲਿਸ ਨੇ ਮੁਲਜ਼ਮ ਗੁਰਮੀਤ ਸਿੰਘ ਵਾਸੀ ਪਿੰਡ ਭੈਰੋਂ ਮਾਜਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ 15-61-85 ਅਧੀਨ ਮਾਮਲਾ ਦਰਜ ਕਰ ਲਿਆ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Last Updated : Jul 24, 2019, 9:42 PM IST