ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਵਸ ਮੌਕੇ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ CM ਚੰਨੀ - CM Channy
🎬 Watch Now: Feature Video
ਅੰਮ੍ਰਿਤਸਰ: ਭਗਵਾਨ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਉਹ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ। ਇਸ ਉਪਰੰਤ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਨੋਰਮਾ ਤੇ ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਪਨੋਰਮਾ 'ਚ ਪਾਵਨ ਗ੍ਰੰਥ ਸ਼੍ਰੀ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਰਾਜ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਸੰਗਤ ਵੀ ਪੁੱਜੀ ਹੋਈ ਹੈ। ਇਸ ਮੌਕੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਐਮਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਨੀਲ ਦਿੱਤੀ, ਵਿਧਾਇਕ ਤਰਸੇਮ ਸਿੰਘ ਡੀਸੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਪਨਸੀਡ ਦੇ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਖਾਦੀ ਬੋਰਡ ਦੀ ਚੇਅਰਪਰਸਨ ਮਮਤਾ ਦੱਤਾ, ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਜਤਿੰਦਰ ਸੋਨੀਆ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਆਦਿ ਮੌਜੂਦ ਸਨ।