ਡੱਬਾ ਬੰਦ ਭੋਜਨ ਦੇ ਵਿਰੋਧ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਦਿੱਤਾ ਮੰਗ ਪੱਤਰ - ਡੱਬਾ ਬੰਦ ਭੋਜਨ ਦੇ ਵਿਰੋਧ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਦਿੱਤਾ ਮੰਗ ਪੱਤਰ
🎬 Watch Now: Feature Video
ਹੁਸ਼ਿਆਰਪੁਰ: ਆਂਗਣਵਾੜੀ ਮੁਲਾਜ਼ਮ ਯੂਨੀਅਨ(Anganwadi Employees Union) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਗੜ੍ਹਸ਼ੰਕਰ ਅਰਵਿੰਦ ਕੁਮਾਰ ਨੂੰ ਮੰਗ ਪੱਤਰ ਦਿੱਤਾ। ਉਥੇ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੀ ਮੌਜੂਦ ਸਨ। ਇਹ ਮੰਗ ਪੱਤਰ ਡੱਬਾ ਬੰਦ ਭੋਜਨ ਦੇ ਵਿਰੋਧ ਸੀ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਸਰਕਾਰ ਪਹਿਲਾਂ ਵਾਂਗ ਹੀ ਆਂਗਣਵਾੜੀ ਸੈਂਟਰਾਂ 'ਤੇ ਸੁੱਕਾ ਰਾਸ਼ਨ ਭੇਜਿਆ ਜਾਵੇ, ਨਹੀਂ ਤਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਇਸ ਦਾ ਜ਼ੋਰਦਾਰ ਵਿਰੋਧ ਕਰੇਗੀ। ਇਸ ਮੌਕੇ ਵਿਧਾਇਕ ਰੌੜੀ ਨੇ ਕਿਹਾ ਕਿ ਸਰਕਾਰ ਨੂੰ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਹ ਆਂਗਣਵਾੜੀ ਮੁਲਾਜ਼ਮਾਂ ਦੇ ਨਾਲ ਡੱਟ ਕੇ ਖੜੇ ਹਨ।