ਸੁਖਜਿੰਦਰ ਰੰਧਾਵਾ ਦਾ ਪੁਲਿਸ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ
🎬 Watch Now: Feature Video
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਦੇ ਹਾਈਟੈਕ ਨਾਕੇ ਵਿੱਚ ਤਾਇਨਾਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲਾ ਇਹ ਹੈ ਕਿ ਜਦੋਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਫਿਲੌਰ ਵੱਲ ਦੀ ਜਾ ਰਹੇ ਸਨ ਤਾਂ ਹਾਈਟੈਕ ਨਾਕੇ ਤੇ ਕੋਈ ਪੁਲਿਸ ਅਧਿਕਾਰੀ ਮੌਜੂਦ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਉੱਥੇ ਹੀ ਆਪਣਾ ਕਾਫ਼ਲਾ ਰੁਕਵਾਇਆ ਅਤੇ ਨਾਕੇ ਵਿੱਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪਾਇਆ ਗਿਆ ਕਿ ਇੱਥੇ ਤੈਨਾਤ ਪੁਲਿਸ ਅਧਿਕਾਰੀ ਆਪਣੀ ਡਿਊਟੀ ਨਹੀਂ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਗੁੱਸੇ ਵਿੱਚ ਆ ਕੇ ਸਿੱਧਾ ਡੀ.ਜੀ.ਪੀ ਨੂੰ ਫੋਨ ਕਰ ਦਿੱਤਾ ਅਤੇ ਆਰਡਰ ਦੇ ਦਿੱਤੇ ਕਿ ਇਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇ।