ਬੇਅਦਬੀ ਮਾਮਲਾ: SGPC ਨੇ ਦਿਖਾਈ ਸਖ਼ਤੀ - SGPC ਨੇ ਦਿਖਾਈ ਸਖ਼ਤੀ
🎬 Watch Now: Feature Video
ਰੂਪਨਗਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਬੀੜੀ ਪੀ ਕੇ ਰਾਗੀ ਸਿੰਘਾਂ ਦੇ ਸਥਾਨ ਵੱਲ ਸੁੱਟਣ ਦੀ ਬੇਅਦਬੀ ਦੇ ਮਾਮਲੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਗਬੀਰ ਸਿੰਘ ਵੱਲੋਂ ਜਿਥੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਥੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਵੱਲੋਂ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਹਨਾਂ ਦੋਸ਼ੀ ਵਿਅਕਤੀ ਦਾ ਅਪਰਾਧਿਕ ਪਿਛੋਕੜ ਦੱਸਦਿਆਂ ਉਕਤ ਘਟਨਾ ਦੀ ਤਹਿ ਤੱਕ ਜਾਣ ਦੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।