ਬਿਜਲੀ ਬਿੱਲ 'ਤੇ ਦਿੱਤੀਆਂ ਰਿਆਇਤਾਂ 'ਤੇ ਲੱਡੂ ਵੰਡੇ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਬਿੱਲਾਂ ਵਿੱਚ ਦਿੱਤੀਆਂ ਰਿਆਇਤਾਂ ਤੋਂ ਖੁਸ਼ ਹੋ ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਦੀ ਅਗਵਾਈ ਹੇਠ ਮੁੱਖ ਚੌਂਕ ਵਿੱਚ ਲੱਡੂ ਵੰਡੇ ਗਏ। ਢੋਲ ਵਜਾਏ ਗਏ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ। ਉਨ੍ਹਾਂ ਨਵੇਂ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਨੇ ਦਰਸਾ ਦਿੱਤਾ ਹੈ ਕਿ ਉਹ ਪੰਜਾਬੀ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਉਹ ਸਭ ਤੋਂ ਜਿਆਦਾ ਸੋਚਦੇ ਹਨ। ਉਨ੍ਹਾਂ ਕਿਹਾ ਕਿ ਮਨਿਸਟਰੀਅਲ ਸਟਾਫ਼ ਦੀ ਹੜਤਾਲ ਵੀ ਖ਼ਤਮ ਕਰਵਾ ਦਿੱਤੀ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਹੈ, ਕਿ ਤਿਉਹਾਰਾਂ ਦੇ ਦਿਨਾਂ ਵਿਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਵੀ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਕੁੱਝ ਨਾ ਕਿਹਾ ਜਾਵੇ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ਼ ਮੁੱਖ ਮੰਤਰੀ ਵਿਚ ਵਧਣ ਲੱਗਾ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਅਜਿਹੇ ਹੋਰ ਰਾਹਤ ਵਾਲੇ ਐਲਾਨ ਜਾਰੀ ਰਹਿਣਗੇ।