ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ
🎬 Watch Now: Feature Video
ਅੰਮ੍ਰਿਤਸਰ: ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਕੋਰੋਨਾ ਮਹਾਮਾਰੀ ਤੋਂ ਬਾਅਦ ਰੌਣਕਾਂ ਫਿਰ ਤੋਂ ਵਾਪਸ ਆ ਚੁੱਕੀਆਂ ਹਨ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਦੀਵਾਲੀ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਵੱਖਰੇ-ਵੱਖਰੇ ਢੰਗ ਤਰੀਕਿਆਂ ਦੇ ਨਾਲ ਆਪਣੀਆਂ ਦੁਕਾਨਾਂ ਨੂੰ ਸਜਾ ਰੱਖਿਆ ਹੈ। ਜੋ ਗਾਹਕਾਂ ਲਈ ਖਿੱਚ ਦਾ ਕੇਂਦਰ ਵੀ ਬਣ ਰਹੀਆਂ ਹਨ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਦੁਕਾਨਦਾਰਾਂ ਦੇ ਚਿਹਰੇ ਮੁਰਝਾਏ ਹੋਏ ਹਨ। ਜ਼ਿਕਰਯੋਗ ਹੈ ਕਿ ਦਿਵਾਲੀ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਹੈ। ਅੰਮ੍ਰਿਤਸਰ ਦੀ ਆਈ.ਡੀ.ਐਚ ਮਾਰਕੀਟ 'ਚ ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਾਂ 'ਤੇ ਖ਼ਰੀਦਦਾਰਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਸਾਲ ਕੋਰੋਨਾ ਮਹਾਮਾਰੀ ਦੇ ਕਰਨ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਮੰਦੀ ਦਾ ਸਾਹਮਣਾ ਕਰਨਾ ਪਿਆ ਸੀ, ਦੀਵਾਲੀ ਮਨਾਉਣ ਦੇ ਮਕਸਦ ਨਾਲ ਸ਼ਹਿਰ ਅੰਦਰ ਰੰਗ-ਬਿਰੰਗੀਆਂ ਫ਼ੁੱਲ ਮਾਲਵਾਂ ਤੇ ਹੋਰ ਸਾਜੋ ਸਮਾਨ ਦੀਆਂ ਦੁਕਾਨਾਂ 'ਤੇ ਵੱਖਰੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਇਲੈਕਟ੍ਰੀਕਲ ਦੀਆਂ ਦੁਕਾਨਾਂ 'ਤੇ ਰੰਗ ਬਿਰੰਗੀਆਂ ਲੜੀਆਂ ਖਿੱਚ ਦਾ ਕੇਂਦਰ ਬਣ ਰਹੀਆਂ ਹਨ। ਪਰ ਮਹਿੰਗਾਈ ਕਰਕੇ ਲੋਕਾਂ ਵਲੋਂ ਖ਼ਰੀਦਦਾਰੀ ਬਹੁਤ ਘੱਟ ਕੀਤੀ ਜਾ ਰਹੀ। ਜਿਸ ਕਰਕੇ ਦੁਕਾਨਦਾਰਾਂ ਦੇ ਚਿਹਰੇ ਤੇ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ।