ਬੱਸ ਸਟੈਂਡ ਦਾ ਗੇਟ ਬੰਦ ਕਰਕੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਕੀਤਾ ਪ੍ਰਦਰਸ਼ਨ
🎬 Watch Now: Feature Video
ਪਟਿਆਲਾ: ਪਟਿਆਲਾ ਦੇ ਬੱਸ ਸਟੈਂਡ ਦੇ ਗੇਟ ਬੰਦ(Close the gate of Patiala bus stand) ਕਰ ਡਰਾਈਵਰਾਂ ਅਤੇ ਕੰਡਕਟਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ(PRTC and PUNBUS staff) ਨੇ ਕੱਚੇ ਕਰਮਚਾਰੀ ਪੱਕੇ ਡਰਾਈਵਰ ਭਰਤੀ ਦੀ ਮੰਗ, ਆਊਟਸੋਰਸਿੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਸੁਲਤਾਨ ਸਿੰਘ ਨੇ ਕਿਹਾ ਕਿ ਹਰ ਵਾਰ ਸਾਡੇ ਨਾਲ ਮੀਟਿੰਗ ਕੀਤੀ ਜਾਂਦੀ ਹੈ, ਕੁਝ ਦਿਨ ਪਹਿਲਾਂ ਮੰਤਰੀ ਰਾਜਾ ਵੜਿੰਗ ਨੇ ਕਿਹਾ ਸੀ ਕਿ ਮੰਗਾਂ ਦਾ ਹੱਲ ਕਰਾਂਗੇ, ਪਰ ਕੈਬਨਿਟ ਦੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਜਿਸ ਕਰ ਕਿ ਅੱਜ ਸ਼ਨੀਵਾਰ ਅਸੀਂ ਦੋ ਘੰਟੇ ਬੱਸ ਸਟੈਂਡ ਦਾ ਗੇਟ ਬੰਦ ਕਰ ਆਪਣਾ ਰੋਸ ਜ਼ਾਹਿਰ ਕਰ ਰਹੇ ਹਾਂ। ਜੇਕਰ 7 ਤਰੀਕ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇੱਕ ਵੱਡਾ ਸੰਘਰਸ਼ ਕਰਾਂਗੇ।