ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ 'ਚ ਮੁਲਾਜ਼ਮ ਗਰਜ਼ੇ - constituency
🎬 Watch Now: Feature Video
ਬਠਿੰਡਾ: ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕਾ ਬਠਿੰਡਾ ਵਿਚ ਵਿਸ਼ਾਲ ਰੋਸ ਰੈਲੀ ਕੱਢੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ, ਇਨ੍ਹਾਂ ਮੁਲਾਜ਼ਮਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਥੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗਿਓਂ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੀਤਾ। ਇਸ ਦੌਰਾਨ ਇਨ੍ਹਾਂ ਵੱਲੋਂ ਭਾਈ ਘਨੱਈਆ ਚੌਂਕ ਨੂੰ ਜਾਮ ਕਰਦਿਆਂ ਬਠਿੰਡਾ ਗੰਗਾਨਗਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨ ਕਾਰਨ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਟ੍ਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਅਧਿਆਪਕ ਜਗਸੀਰ ਸਿੰਘ ਸਹੋਤਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।