ਸ਼ਹੀਦਾਂ ਦੀ ਆਖ਼ਰੀ ਵਿਦਾਈ ਵੇਲੇ ਹਰ ਕਿਸੇ ਦੀਆਂ ਭਿੱਜੀਆਂ ਅੱਖਾਂ! - ਸ਼ਹੀਦ ਮਨਦੀਪ ਸਿੰਘ
🎬 Watch Now: Feature Video
ਗੁਰਦਾਸਪੁਰ: ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਗੁਰਦਾਸਪੁਰ (Gurdaspur) ਦੇ ਪਿੰਡ ਚੱਠਾ ਦੇ ਰਹਿਣ ਵਾਲੇ ਜਵਾਨ ਮਨਦੀਪ ਸਿੰਘ ਵੀ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ ਹੈ।ਸ਼ਹੀਦ ਮਨਦੀਪ ਸਿੰਘ ਦੇ ਘਰ ਗਮਗੀਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਦੇ ਡੀਸੀ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।