ਕਿਸਾਨਾਂ ਵੱਲੋਂ ਸਰਕਾਰ ਦਾ ਸਾੜਿਆ ਗਿਆ ਪੁਤਲਾ - ਰਾਜਪੁਰਾ ਰੋਡ
🎬 Watch Now: Feature Video
ਪਟਿਆਲਾ: ਪਟਿਆਲਾ ਦੇ ਰਾਜਪੁਰਾ ਰੋਡ ਤੇ ਸਥਿਤ ਧਰੇੜੀ ਜੱਟਾ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਿਸ਼ਰਾ ਦਾ ਪੁਤਲਾ ਫੂਕ ਕੇ ਰੋਸ ਜਾਹਿਰ ਕੀਤਾ। ਕਿਸਾਨਾਂ ਵੱਲੋਂ ਲਖੀਮਪੁਰ ਵਿੱਚ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਅਸਤੀਫਾ ਦੇਣ ਦੀ ਵੀ ਮੰਗ ਕੀਤੀ। ਕਿਸਾਨਾਂ ਵੱਲੋਂ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਹਾ ਗਿਆ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ। ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਇਹ ਉਹ ਮਾੜੇ ਅਨਸਰ ਨੇ ਜਿਨ੍ਹਾਂ ਨੇ ਕਾਲੇ ਕਾਨੂੰਨ ਕਿਸਾਨਾਂ ਦੇ ਉੱਪਰ ਥੋਪੇ ਨੇ ਅਤੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸ਼ਹੀਦ ਕੀਤਾ ਹੈ। ਇਹ ਆਵਾਜ਼ ਤੱਕ ਜਾਰੀ ਰਹੇਗੀ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।