ਧਰਨੇ 'ਤੇ ਬੈਠੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕੀਤਾ ਰੋਸ ਮਾਰਚ
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਪਿਛਲੇ ਸਵਾ ਮਹੀਨੇ ਤੋੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ(Guest Faculty Assistant Professors) ਨੇ ਸ਼ਹਿਰ 'ਚ ਇੱਕ ਰੋਸ ਮਾਰਚ ਕੀਤਾ। ਉਹਨਾਂ ਨੇ ਪੰਜਾਬ ਸਰਕਾਰ ਦਾ ਰੱਜ ਕੇ ਪਿੱਟ ਸਿਆਪਾ ਕੀਤਾ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਜਿੱਥੇ ਵਿਦਿਆਰਥੀਆਂ ਨੇ ਪੂਰਨ ਸਹਿਯੋਗ ਦਿੱਤਾ ਜਾ ਰਿਹਾ, ਉਥੇ ਹੀ ਕਿਸਾਨਾਂ ਨੇ ਵੀ ਪ੍ਰੋਫੈਸਰਾਂ ਨੂੰ ਸਹਿਯੋਗ ਦਿੰਦਿਆਂ ਹੋਇਆ ਰੋਸ ਮਾਰਚ 'ਚ ਸ਼ਮੂਲੀਅਤ ਕੀਤੀ। ਗੱਲਬਾਤ ਦੌਰਾਨ ਪ੍ਰੋਫੈਸਰਾਂ ਨੇ ਕਿਹਾ ਕਿ ਪੂਰੇ ਪੰਜਾਬ 'ਚ 906 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਿਆਂ 'ਤੇ ਬੈਠੇ ਹਨ। ਪਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਆਮ ਲੋਕਾਂ ਦੀ ਸਰਕਾਰ ਹੋਣ ਦਾ ਢਿੰਡੋਰਾ ਪਿੱਟ ਰਹੀ ਕਾਂਗਰਸ ਸਰਕਾਰ ਨੇ ਅੱਜ ਤੱਕ ਸਾਡੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਦੀ ਚੰਨੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸਬਕ ਸਿਖਾਇਆ ਜਾਵੇਗਾ।