ਅਮਲੋਹ ਦੇ ਹਾਕੀ ਟੂਰਨਾਮੈਂਟ ਵਿੱਚ ਪਹੁੰਚੇ ਹਾਕੀ ਓਲੰਪੀਅਨ ਖਿਡਾਰੀ ਰੁਪਿੰਦਰਪਾਲ ਸਿੰਘ - Amloh
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸਕੂਲ ਗਰਾਊਂਡ ਅਮਲੋਹ ਵਿਖੇ ਸਵ.ਹਰਜੀਤ ਸਿੰਘ ਹੁੰਦਲ ਮੈਮੋਰੀਅਲ ਹਾਕੀ ਕਲੱਬ ਦੇ ਵਲੋਂ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਸੁਖਦੇਵ ਸਿੰਘ ਹੁੰਦਲ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਕਰਵਾਈ ਗਈ। ਇਸ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ 'ਤੇ ਓਲੰਪੀਅਨ ਰੁਪਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਓਲੰਪੀਅਨ ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ 'ਚ ਖੇਡਾਂ ਦੇ ਖੇਤਰ ਵਿਚ ਹੁਣ ਸੁਧਾਰ ਹੋਇਆ ਹੈ। ਇਸ ਲਈ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ, ਤਾਂ ਜੋ ਆਪਣਾ ਤੇ ਆਪਣੇ ਸ਼ਹਿਰ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸਵਰਗੀ ਹਰਜੀਤ ਸਿੰਘ ਹੁੰਦਲ ਮੈਮੋਰੀਅਲ ਹਾਕੀ ਕਲੱਬ ਵੱਲੋਂ ਕਰਵਾਇਆ। ਅਜਿਹਾ ਟੂਰਨਾਮੈਂਟ ਬਹੁਤ ਹੀ ਸ਼ਲਾਘਾਯੋਗ ਹੈ, ਇਸ ਨਾਲ ਨੌਜਵਾਨ ਖੇਡਾਂ ਵੱਲ ਉਤਸ਼ਾਹਿਤ ਹੋਣਗੇ। ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਦੇ ਗਰਾਊਂਡ ਵਿਖੇ ਤਿੰਨ ਦਿਨਾਂ ਹਾਕੀ ਮਹਾਕੁੰਭ ਦੀ ਸ਼ੁਰੂਆਤ ਹੋਈ ਹੈ। ਜਿਸ ਵਿੱਚ ਹਾਕੀ ਦੀਆਂ 12 ਨਾਮਵਰ ਹਿੱਸਾ ਲੈਣਗੀਆਂ ਅਤੇ ਹਾਕੀ ਕੱਪ ਕਰਵਾਉਣ ਲਈ ਐਨ.ਆਰ.ਆਈ ਭਰਾਵਾਂ ਵੱਲੋਂ ਬਹੁਤ ਜਿਆਦਾ ਸਹਿਯੋਗ ਮਿਲ ਰਿਹਾ ਹੈ।