ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਮੈਨੇਜਮੈਂਟ ਖਿਲਾਫ਼ ਕੀਤਾ ਪ੍ਰਦਰਸ਼ਨ - against management
🎬 Watch Now: Feature Video
ਜਲੰਧਰ: ਅੱਜ (ਸੋਮਵਾਰ) ਜਲੰਧਰ ਵਿਖੇ ਮਨਰੇਗਾ ਸਕੀਮ ਦੇ ਤਹਿਤ ਕਰਵਾਏ ਜਾਣ ਵਾਲੇ ਕੋਰਸ ਦੇ ਇੰਸਟੀਚਿਊਟ 'ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਰਥਣ ਸੁਖਜਿੰਦਰ ਕੌਰ ਨੇ ਕਿਹਾ ਕਿ ਉਹ ਇੱਥੇ ਫੈਸ਼ਨ ਡਿਜ਼ਾਈਨਿੰਗ ਦਾ ਤਿੰਨ ਮਹੀਨੇ ਦਾ ਕੋਰਸ ਕਰਨ ਆਈ ਹੈ। ਜੋ ਇੱਥੇ ਦੇ ਹਾਲਾਤ ਨੇ ਉਹ ਕਾਫ਼ੀ ਖ਼ਸਤਾ ਹਨ। ਬਾਥਰੂਮ ਦੇ ਵਿਚ ਕਾਫੀ ਗੰਦਗੀ ਹੈ, ਖਿੜਕੀਆਂ ਦਰਵਾਜ਼ੇ ਟੁੱਟੇ ਹੋਏ ਹਨ। ਉਨ੍ਹਾਂ ਨੂੰ ਖਾਣਾ ਵਿੱਚ ਵੀ ਬਹੁਤ ਸਮੱਸਿਆ ਆ ਰਹੀ ਹੈ। ਜਿਸ ਨੂੰ ਲੈ ਕੇ ਅੱਜ ਉਨ੍ਹਾਂ ਦੇ ਨੇ ਇੱਥੇ ਇਸ ਸੰਬੰਧੀ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਇੰਸਟੀਚਿਊਟ ਦੀ ਐਚ.ਓ.ਡੀ ਪੁਸ਼ਪਿੰਦਰ ਵੱਲੋਂ ਇਨ੍ਹਾਂ ਦੇ ਨਾਲ ਕਾਫੀ ਬਦਸਲੂਕੀ ਕੀਤੀ ਜਾਂਦੀ ਹੈ। ਉਥੇ ਹੀ ਇਸ ਇੰਸਟੀਚਿਊਟ ਦੇ ਅਧਿਆਪਕ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਜੋ ਵਿਦਿਆਰਥੀਆਂ ਨੂੰ ਇੱਥੇ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।