ਕੇਂਦਰ ਵਿੱਚ ਕਾਂਗਰਸ ਦੀ ਹੀ ਬਣੇਗੀ ਸਰਕਾਰ: ਕੇਵਲ ਸਿੰਘ ਢਿੱਲੋਂ - sangrur
🎬 Watch Now: Feature Video
ਕਾਂਗਰਸੀ ਆਗੂ ਅਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਆਪਣੇ ਜੱਦੀ ਪਿੰਡ ਟੱਲੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਹੀ ਸਰਕਾਰ ਬਣੇਗੀ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖੇਰੂੰ-ਖੇਰੂੰ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਰਨਾਲਾ ਜ਼ਿਲ੍ਹੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਵਾਰ ਵੋਟਾਂ ਅਕਾਲੀ ਦਲ ਨੂੰ ਪੈਣਗੀਆਂ।