ਕਿਸਾਨ ਆਗੂਆਂ ਦੀ ਨੀਯਤ 'ਚ ਖੋਟ, ਨਹੀਂ ਚਾਹੁੰਦੇ ਕਿਸਾਨਾਂ ਦੀ ਸਮੱਸਿਆ ਦਾ ਹੱਲ
🎬 Watch Now: Feature Video
ਨਵੀਂ ਦਿੱਲੀ:ਭਾਰਤੀ ਜਨਤਾ ਪਾਰਟੀ ਦੇ ਪੰਜਾਬ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਨੇ ਵੀਰਵਾਰ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸ਼ੁੱਕਰਵਾਰ ਸਵੇਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਹ ਬੈਠਕਾਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਤੋਂ ਕੁੱਝ ਘੰਟੇ ਪਹਿਲਾਂ ਹੋਈ ਹਨ। ਇਨ੍ਹਾਂ ਬੈਠਕਾਂ ਨੂੰ ਬੇਹਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਬੈਠਕ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ, " ਪੰਜਾਬ ਭਾਜਪਾ ਨੇਤਾਵਾਂ ਨੇ ਸੂਬੇ 'ਚ ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕੀਤੀ। ਸਰਕਾਰ ਗੱਲਬਾਤ ਕਰਨ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਤਿਆਰ ਹੈ। ਸੁਰਜੀਤ ਜਿਆਣੀ ਨੇ ਕਿਸਾਨ ਯੂਨੀਅਨ ਦੇ ਆਗੂਆਂ ਦੀ ਨੀਯਤ 'ਤੇ ਸਵਾਲ ਚੁੱਕਦੇ ਹੋਏ ਕਿਹਾ, "ਕਿਸਾਨ ਆਗੂ ਨਹੀਂ ਚਾਹੁੰਦੇ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ। ਉਹ ਮਹਿਜ਼ ਕਿਸਾਨ ਅੰਦੋਲਨ ਨੂੰ ਲੰਬਾ ਖਿੱਚਣਾ ਚਾਹੁੰਦੇ ਹਨ। "