ਸੀਐਮ ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ - ਕੰਪਿਊਟਰ ਅਧਿਆਪਕ
🎬 Watch Now: Feature Video
ਮੋਹਾਲੀ: ਚੰਡੀਗੜ੍ਹ 'ਚ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Punjab Chief Minister Charanjit Singh Channi) ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਬੈਰੀਕੇਡ ਲਾਏ ਹੋਏ ਸਨ। ਉਨ੍ਹਾਂ ਨੇ ਇਹ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਇਸ ਝਗੜੇ ਵਿੱਚ ਉਨ੍ਹਾਂ ਵਿੱਚੋਂ ਕੁਝ ਨੂੰ ਸੱਟਾਂ ਵੀ ਲੱਗ ਗਈਆਂ। ਤੁਹਾਨੂੰ ਦੱਸ ਦਈਏ ਕਿ ਕੰਪਿਊਟਰ ਅਧਿਆਪਕ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।