ਸੁਣੋ! ਡੀਏਪੀ ਖਾਦ ਦੀ ਕਹਾਣੀ, ਕਿਸਾਨਾਂ ਦੀ ਜ਼ੁਬਾਨੀ
ਫ਼ਰੀਦਕੋਟ: ਖਾਦ ਦੀ ਕਮੀ ਨੂੰ ਲੈ ਕੇ ਕਿਸਾਨ ਖੱਜਲ ਖੁਆਰ ਹੋਣ ਲਈ ਮਜ਼ਬੂਰ ਹੋ ਰਹੇ ਹਨ। ਅੰਨਦਾਤਾ ਕਹਾਉਣ ਵਾਲਾ ਕਿਸਾਨ ਆਪਣੇ ਪੈਸਿਆਂ ਦੀ ਖਾਦ ਲੈਣ ਲਈ ਤੰਗ ਹੁੰਦਾ ਦਿਖਾਈ ਦੇ ਰਿਹਾ ਹੈ। ਕਿਸਾਨਾਂ ਨੂੰ ਇੱਕ ਇੱਕ ਅਧਾਰ ਕਾਰਡ ਤੇ ਸਿਰਫ਼ ਪੰਜ ਪੰਜ ਗੱਟੇ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਪੰਜ ਪੰਜ ਗੱਟੇ ਲੈਣ ਲਈ ਵੀ ਲੰਮੀਆਂ ਲਾਈਨਾਂ ਵਿੱਚ ਖੜ ਕੇ ਇੰਤਜ਼ਾਰ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਦਾ ਪ੍ਰਬੰਧ ਪਹਿਲਾਂ ਕਰਨਾ ਚਾਹੀਦਾ ਸੀ, ਤਾਂ ਜੋ ਕਿਸਾਨਾਂ ਨੂੰ ਖੱਜਲ ਖੁਆਰ ਹੋਣ ਲਈ ਮਜ਼ਬੂਰ ਨਾ ਹੋਣਾ ਪੈਂਦਾ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਨੂੰ ਹੋਰ ਖਾਦ ਲੈਣ ਲਈ ਹੋਰ ਕਿੰਨਾ ਖੱਜਲ ਖੁਆਰ ਹੋਣਾ ਪਵੇਗਾ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।