ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਨਰਸਿੰਗ ਸਟਾਫ਼ ਨੇ ਦਿੱਤਾ ਧਰਨਾ - ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਨਰਸਿੰਗ ਸਟਾਫ਼ ਨੇ ਧਰਨਾ ਪ੍ਰਦਰਸ਼ਨ(Nursing staff protest at Civil Hospital, Amritsar today) ਕੀਤਾ। ਨਰਸਿੰਗ ਸਟਾਫ਼ ਨੇ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਰਸਿੰਗ ਸਟਾਫ਼ ਨੇ ਕੰਮ ਬੰਦ ਕਰਕੇ ਪ੍ਰਦਰਸ਼ਨ ਕੀਤਾ। ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਨਰਸੀ ਸਟਾਲ ਦੇ ਰੋਸ ਨੂੰ ਵੇਖ ਕੇ ਸਿਵਲ ਹਸਪਤਾਲ ਦੇ ਡਾਕਟਰ ਵੀ ਉਨ੍ਹਾਂ ਨਾਲ ਧਰਨੇ ਵਿੱਚ ਸ਼ਾਮਲ ਹੋ ਗਏ। ਨਰਸਿੰਗ ਸਟਾਫ਼ ਦਾ ਕਹਿਣਾ ਸੀ ਕਿ ਸਾਨੂੰ ਸਰਕਾਰ ਨੇ ਲਾਰਾ ਲਗਾਇਆ। ਨਰਸਿੰਗ ਸਟਾਫ਼ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇ ਤਾਂ ਜੋ ਉਹ ਦੁਬਾਰਾ ਡਿਊਟੀ 'ਤੇ ਜਾ ਸਕਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਉਨ੍ਹਾਂ ਦੀ ਨੌਕਰੀਆਂ ਪੱਕੀਆਂ ਨਾ ਕੀਤੀਆਂ ਗਈਆਂ ਤਾਂ ਇਹ ਧਰਨਾ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤਾ ਜਾਵੇਗਾ।