ਬੱਸ ਤੇ ਮੋਟਰਸਾਈਕਲ ਵਿਚਕਾਰ ਟੱਕਰ, ਇੱਕ ਵਿਅਕਤੀ ਦੀ ਮੌਤ - one-killed
🎬 Watch Now: Feature Video
ਨਵਾਂਸ਼ਹਿਰ: ਨਵਾਂਸ਼ਹਿਰ ਦੇ ਕਸਬਾ ਔੜ ਵਿਖੇ ਪੰਜਾਬ ਰੋਡਵੇਜ਼ ਬੱਸ ਤੇ ਮੋਟਰਸਾਈਕਲ ਵਿਚਕਾਰ ਸੜਕ ਹਾਦਸੇ ਦੌਰਾਨ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਥਾਣਾ ਔੜ ਪੁਲਿਸ ਨੇ ਹਿੱਟ ਐਂਡ ਰਨ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਹੈ, ਜਿਸ ਕਾਰਨ ਮ੍ਰਿਤਕ ਦੇ ਰਿਸ਼ਤੇਦਾਰ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਗਏ। ਮ੍ਰਿਤਕ ਦੇ ਵਾਰਸਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਂਦੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਦੇਸ਼ਰਾਜ ਨੇ ਦੱਸਿਆ ਕਿ ਜਿਸ ਬੱਸ ਵਿੱਚ ਇਹ ਹਾਦਸਾ ਵਾਪਰਿਆ ਹੈ। ਧਰਨੇ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਅਤੇ ਨਾਇਬ ਤਹਿਸੀਲਦਾਰ ਮੌਕੇ ’ਤੇ ਪੁੱਜੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਬੱਸ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਜਿਸ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ, ਪਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।