ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਵਾਪਿਸ ਆਏ ਮੁੱਖ ਮੰਤਰੀ ਚੰਨੀ ਦਾ ਹੋਇਆ ਵਿਰੋਧ - ਕਰਤਾਰਪੁਰ ਕੋਰੀਡੋਰ
🎬 Watch Now: Feature Video
ਗੁਰਦਾਸਪੁਰ: ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਵਾਪਿਸ ਆ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਹੋਇਆ। ਕਰਤਾਰਪੁਰ ਕੋਰੀਡੋਰ ਉਪਰ ਪਹੁੰਚੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 20 ਸਾਲਾਂ ਤੋਂ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਸਰਕਾਰੀ ਗੌਰਮਿੰਟ ਕਾਲਜਾਂ ਵਿੱਚ ਨੌਕਰੀਆਂ ਕਰ ਰਹੇ ਹਨ। ਪੰਜਾਬ ਸਰਕਾਰ ਨਵੀਂ ਭਰਤੀ ਕਰ ਕੇ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੀ ਹੈ ਅਤੇ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਹਨਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਿਸਦੇ ਰੋਸ ਵਜੋਂ ਅੱਜ( ਵੀਰਵਾਰ) ਉਹ ਆਪਣੀ ਗੱਲ ਰੱਖਣ ਲਈ ਕਰਤਾਰਪੁਰ ਕੋਰੀਡੋਰ ਪਹੁੰਚੇ ਸਨ, ਪਰ ਪੁਲਿਸ ਨੇ ਉਹਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਜਿਸ ਕਰਕੇ ਉਹਨਾਂ ਨੇ ਚੰਨੀ ਸਰਕਾਰ ਮੁਰਦਾਬਾਦ ਦੇ ਨਾਹਰੇ ਲਗਾਏ ਅਤੇ ਮੰਗ ਕੀਤੀ ਕਿ ਕਾਲਜਾਂ ਵਿੱਚ ਕੰਮ ਕਰ ਰਹੇ ਪ੍ਰੋਫੈਸਰਾਂ ਨੂੰ ਛੱਡ ਖਾਲੀ ਪਈ ਅਸਾਮੀਆਂ 'ਤੇ ਹੀ ਭਰਤੀ ਕੀਤੀ ਜਾਵੇ ਅਤੇ ਇਹ ਉਹਨਾਂ ਨੂੰ ਲਿਖਤ ਵਿੱਚ ਦਿੱਤਾ ਜਾਵੇ।