thumbnail

By

Published : Nov 17, 2021, 8:36 PM IST

ETV Bharat / Videos

ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਮੇਟੀ ਵਿੱਚ ਬੈਠੇ ਹੀ ਲੋਕ ਕਰ ਰਹੇ ਹਨ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦਾ 100 ਸਾਲਾਂ ਸੰਪੂਰਨਤਾ ਦਿਵਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਇਆ ਗਿਆ। ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਵਾਦਿਤ ਬਿਆਨ ਦਿੱਤਾ ਗਿਆ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਲਈ ਅਤੇ ਹੋਰ ਜਥੇਬੰਦੀਆਂ ਲਈ ਰੀੜ੍ਹ ਦੀ ਹੱਡੀ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ 1988 ਵਿੱਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਸਿੱਖ ਕੌਮ ਵੱਲੋਂ ਆਪਣੇ ਸਿਰ ਦੇ ਕੇ ਬਚਾਇਆ ਗਿਆ ਸੀ। ਉੱਥੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਸ਼੍ਰੋਮਣੀ ਕਮੇਟੀ ਵਿੱਚ ਬੈਠੇ ਹੀ ਲੋਕ ਕਰ ਰਹੇ ਹਨ, ਜੋ ਕਿ ਸਰਾਸਰ ਗ਼ਲਤ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਹਿੰਦੂ ਮੰਦਿਰਾਂ ਨੂੰ ਲੈ ਕੇ ਵੀ ਬੀਜੇਪੀ ਦੇ ਲੀਡਰ ਵੱਲੋਂ ਬਿਆਨ ਆਇਆ ਸੀ ਕਿ ਸਰਕਾਰਾਂ ਨੂੰ ਇਸ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਉਹ ਕਹਿਣਾ ਚਾਹੁੰਦੇ ਹਨ ਕਿ ਗੁਰਦੁਆਰਿਆਂ ਸਾਹਿਬਾਨ ਵਿੱਚ ਵੀ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.