ਵਿਧਾਨ ਸਭਾ ਚੋਣਾਂ ਵਿੱਚ ਲੋਕ ਆਪਣਾ ਉਮੀਦਵਾਰ ਉਤਾਰਨ: ਚੜੂਨੀ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪਿੰਡ ਮਲਕੋ ਮਾਜਰਾ ਦੇ ਲੋਕਾਂ ਨਾਲ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਦਿੱਲੀ ਸੰਘਰਸ਼ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਪੰਜਾਬ ਦੇ ਲੋਕ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਨੂੰ ਸੂਬੇ ਵਿਚੋਂ ਭਜਾ ਕੇ ਆਪਣੇ ਵਿਚੋਂ ਲੋਕਲ ਪੜੇ ਲਿਖੇ ਸੰਘਰਸ਼ੀ ਉਮੀਦਵਾਰ ਖੜੇ ਕਰਕੇ ਜਿਤਾਉਣ। ਕਿਉਂਕਿ ਪੰਜਾਬ ਦੇ ਜੋ ਹਾਲਾਤ ਹਨ ਤੇ ਕਿਸਾਨਾਂ ਨਾਲ ਜੋ ਵੀ ਧੱਕੇਸ਼ਾਹੀਆਂ ਹੋ ਰਹੀਆਂ ਹਨ। ਉਹ ਇਨ੍ਹਾਂ ਰਿਵਾਇਤੀ ਪਾਰਟੀਆਂ ਦੀ ਹੀ ਦੇਣ ਹੈ। ਇਹ ਕਹਿਣਾ ਸੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ, ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਲਕੋ ਮਾਜਰਾ ਦੇ ਵਿੱਚ ਆਏ ਸਨ। ਇਸ ਮੌਕੇ ਗੱਲਬਾਤ ਕਰਦਿਆਂ ਹੈ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਬਾਰਡਰ ’ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦਿੱਲੀ ਮੋਰਚੇ ਵਿਖੇ ਕਥਿਤ ਤੌਰ ’ਤੇ ਆਰ.ਐੱਸ.ਐੱਸ. ਦੇ 300-400 ਵਿਅਕਤੀਆਂ ਵਲੋਂ ਪਹੁੰਚਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਉਥੋਂ ਭਜਾਇਆ ਗਿਆ। ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ।