ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਬੱਸ ਅੱਡੇ ਬੰਦ ਕਰਕੇ ਕੀਤਾ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ - Raw workers of PRTC protest against Punjab government
🎬 Watch Now: Feature Video
ਬਰਨਾਲਾ: ਬਰਨਾਲਾ ਸ਼ਹਿਰ ਦੇ ਬੱਸ ਸਟੈਂਡ ਵਿੱਚ ਪੀਆਰਟੀਸੀ/ਪਨਬੱਸ ਕੱਚੇ ਕਰਮਚਾਰੀਆਂ ਨੇ ਆਪਣੀ ਮੰਗਾਂ ਨੂੰ ਲੈ ਕੇ 2 ਘੰਟਿਆਂ ਲਈ ਬੱਸ ਸਟੈਂਡ ਦੇ ਗੇਟ ਨੂੰ ਬੰਦ ਕਰਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਭਰੋਸੇ ਤੋਂ ਮੁਕਰਨ ਦੇ ਰੋਸ ਵਜੋਂ ਗਿਆ। ਕਰਮਚਾਰੀਆਂ ਦੀ ਹੜਤਾਲ ਦੇ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ। ਇਸ ਮਾਮਲੇ ਗੱਲਬਾਤ ਕਰਦਿਆਂ ਪੀਆਰਟੀਸੀ ਪਨਬੱਸ ਕੱਚਾ ਕਰਮਚਾਰੀ ਯੂਨੀਅਨ ਦੇ ਆਗੂਆਂ ਸੁਖਪਾਲ ਸਿੰਘ, ਰਣਧੀਰ ਸਿੰਘ, ਨਿਰਪਾਲ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਕਾਰਜ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਪਰ ਪੰਜਾਬ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਨਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪਹਿਲਾਂ 29 ਨਵੰਬਰ ਨੂੰ ਬੁਲਾਇਆ ਗਿਆ ਸੀ ਅਤੇ ਉਸਦੇ ਬਾਅਦ 1 ਦਸੰਬਰ ਨੂੰ ਸਿਰਫ਼ 5 ਮਿੰਟ ਉਨ੍ਹਾਂ ਦੇ ਨਾਲ ਮੀਟਿੰਗ ਕਰ ਉਨ੍ਹਾਂ ਨੂੰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਕਰਮਚਾਰੀਆਂ ਵਲੋਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਵੀ ਘਿਰਾਉ ਕੀਤਾ ਜਾਵੇਗਾ।