ਮੋਦੀ ਦਾ ਟੁੱਟਿਆ ਅੱਜ ਹੰਕਾਰ: ਭਾਰਤ ਭੂਸ਼ਣ ਆਸ਼ੂ
🎬 Watch Now: Feature Video
ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ (ਸ਼ੁੱਕਰਵਾਰ) ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਨੂੰ ਲੈ ਕੇ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਜੋ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਅੱਜ (ਸ਼ੁੱਕਰਵਾਰ) ਉਨ੍ਹਾਂ ਦੀ ਜਿੱਤ ਹੋਈ ਹੈ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅੱਜ (ਸ਼ੁੱਕਰਵਾਰ) ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲਾਂ ਕਮੇਟੀ ਬਣਾ ਕੇ ਕਾਨੂੰਨਾਂ ਨੂੰ ਵਿਚਾਰਿਆ ਜਾਵੇਗਾ। ਉਸਤੋਂ ਬਾਅਦ ਹੀ ਉਨ੍ਹਾਂ 'ਤੇ ਮੋਹਰ ਲਗਾਈ ਜਾਵੇਗੀ। ਭਾਰਤ ਭੂਸ਼ਣ ਆਸ਼ੂ ਨੇ ਵੀ ਕਿਹਾ ਕਿ ਇਹ ਸਭ ਚੋਣਾਂ ਕਰਕੇ ਹੋਇਆ ਹੈ। ਭਾਵੇਂ ਜ਼ਿਮਨੀ ਚੋਣਾਂ ਦੇ ਨਤੀਜੇ ਹੋਣ ਜਾਂ ਆਉਣ ਵਾਲੀਆਂ ਚੋਣਾਂ। ਹੁਣ ਇਸੇ ਕਰਕੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਰਤ ਭੂਸ਼ਣ ਆਸ਼ੂ ਨੇ ਵੀ ਕਿਹਾ ਕਿ ਅੱਜ (ਸ਼ੁੱਕਰਵਾਰ) ਲੋਕਤੰਤਰ ਦੀ ਜਿੱਤ ਹੋਈ ਹੈ, ਪਰ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ। ਉਸ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਗੱਲਾਂ ਮੰਨਣੀਆਂ ਚਾਹੀਦੀਆਂ ਹਨ।