ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਰਾਜੇਵਾਲ ਦਾ ਵੱਡਾ ਬਿਆਨ
🎬 Watch Now: Feature Video
ਨਵੀਂ ਦਿੱਲੀ: ਪੀਐਮ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ (Three Farm Laws Repeal) ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਹੈ। ਸਿੰਘੂ ਬਾਰਡਰ 'ਤੇ ਹੋਣ ਵਾਲੀ ਇਸ ਮੀਟਿੰਗ 'ਚ ਰਾਕੇਸ਼ ਟਿਕੈਤ ਤੋਂ ਇਲਾਵਾ ਸਾਰੇ ਸੀਨੀਅਰ ਕਿਸਾਨ ਆਗੂ ((Farmers Meeting at Singhu Border) ਸ਼ਾਮਲ ਹੋਏ। ਇਸ ਬੈਠਕ ਚ ਕਿਸਾਨ ਨੇਤਾਵਾਂ ਨੇ ਫੈਸਲਾ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਜਾਰੀ ਰਹਿਣਗੇ। 22 ਨੂੰ ਲਖਨਉ ਚ ਕਿਸਾਨ ਪੰਚਾਇਤ, 26 ਨੂੰ ਸਾਰੀਆਂ ਸਰਹੱਦਾਂ ’ਤੇ ਸਭਾ ਅਤੇ 29 ਨੂੰ ਸੰਸਦ ਤੱਕ ਮਾਰਚ ਹੋਵੇਗਾ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਬਾਰੇ ਚਰਚਾ ਕੀਤੀ ਹੈ। ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ। 22 ਨੂੰ ਲਖਨਊ ਚ ਕਿਸਾਨ ਪੰਚਾਇਤ, 26 ਨੂੰ ਸਾਰੀਆਂ ਸਰਹੱਦਾਂ ਤੇ ਇੱਕਠ ਅਤੇ 29 ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ।