ਦਵਾਈਆਂ ਵਾਲੀ ਮਾਰਕੀਟ ‘ਚ ਪੁਲਿਸ ਵੱਲੋਂ ਕੀਤੀ ਰੇਡ ਤੋਂ ਬਾਅਦ ਦੁਕਾਨਦਾਰਾਂ ਨੇ ਕੀਤੀ ਹੜਤਾਲ - ਕੱਟੜਾ ਸ਼ੇਰ ਸਿੰਘ ਦਵਾਈਆਂ ਵਾਲੀ ਮਾਰਕੀਟ
🎬 Watch Now: Feature Video
ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਹਾਲ ਬਾਜ਼ਾਰ ਦੇ ਅੰਦਰ ਸਥਿਤ ਕੱਟੜਾ ਸ਼ੇਰ ਸਿੰਘ ਦਵਾਈਆਂ ਵਾਲੀ ਮਾਰਕੀਟ ਵਿੱਚ ਪੁਲਿਸ ਵੱਲੋਂ ਰੇਡ ਕੀਤੀ ਗਈ। ਜਿਸ ਤੋਂ ਬਾਅਦ ਕਿ ਸਮੂਹ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਰੋਸ ਪਾਇਆ ਜਾ ਰਿਹਾ ਅਤੇ ਪੂਰੀ ਦਵਾਈਆਂ ਵਾਲੀ ਮਾਰਕੀਟ ਬੰਦ ਕਰਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਬੀਤੇ ਦਿਨੀਂ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਬਿਨਾਂ ਵਜ੍ਹਾ ਦੁਕਾਨਾਂ ਤੇ ਆ ਕੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਅਤੇ ਪੁਲਿਸ ਅਧਿਕਾਰੀਆਂ ਨੂੰ ਦਵਾਈਆਂ ਦੀ ਜਾਣਕਾਰੀ ਵੀ ਨਾ ਹੋਣ ਕਰਕੇ ਬਿਨਾਂ ਵਜ੍ਹਾ ਤੋਂ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੈਰਾਨਗੀ ਦੀ ਗੱਲ ਇਹ ਹੈ ਕਿ ਡਰੱਗ ਵਿਭਾਗ ਦੇ ਅਧਿਕਾਰੀ ਵੀ ਚੁੱਪੀ ਤਾਣ ਕੇ ਬੈਠੇ ਹੈ। ਜਿਸ ਕਰਕੇ ਸਾਡਾ ਰੋਸ ਹੋਰ ਵੱਧ ਰਿਹਾ ਹੈ। ਪੁਲਿਸ ਅਧਿਕਾਰੀਆਂ ਨੂੰ ਦਵਾਈ ਬਾਰੇ ਕੋਈ ਇੰਨੀ ਜਾਣਕਾਰੀ ਨਹੀਂ ਤੇ ਬਿਨਾਂ ਵਜ੍ਹਾ ਉਹ ਆ ਕੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਜਿਸ ਦੇ ਚਲਦੇ ਪੂਰੀ ਦਵਾਈਆਂ ਵਾਲੀ ਮਾਰਕੀਟ ਦੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਅਗਰ ਪੁਲਿਸ ਵੱਲੋਂ ਉਨ੍ਹਾਂ ਨਾਲ ਆਉਣ ਵਾਲੇ ਸਮੇਂ ਵਿੱਚ ਧੱਕੇਸ਼ਾਹੀ ਕੀਤੀ ਗਈ, ਤਾਂ ਉਹ ਪੂਰੇ ਪੰਜਾਬ ਦੇ ਦਵਾਈਆਂ ਵਾਲੀ ਮਾਰਕੀਟ ਦੇ ਦੁਕਾਨਦਾਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਵੀ ਕਰਨਗੇ।