ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਸ਼ਵੇਤ ਮਲਿਕ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ

🎬 Watch Now: Feature Video

thumbnail

By

Published : Nov 19, 2021, 7:16 PM IST

ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਹੀ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ, ਉਸ ਤੋਂ ਬਾਅਦ ਹੁਣ ਸਿਆਸੀ ਗਲਿਆਰੇ ਵਿਚ ਪੂਰੀ ਤਰ੍ਹਾਂ ਹੜਕਮ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਭਾਜਪਾ ਦੀ, ਤਾਂ ਭਾਜਪਾ ਦੇ ਨੇਤਾਵਾਂ ਵੱਲੋਂ ਲਗਾਤਾਰ ਹੀ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਉਥੇ ਹੀ ਗੱਲ ਕੀਤੀ ਜਾਵੇ ਸ਼ਵੇਤ ਮਲਿਕ ਦੀ ਤਾਂ ਅੱਜ (ਸ਼ੁੱਕਰਵਾਰ) ਉਨ੍ਹਾਂ ਵਲੋਂ ਅੰਮ੍ਰਿਤਸਰ 'ਚ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਕਿਹਾ ਗਿਆ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਦੋ ਅਹਿਮ ਫੈਸਲੇ ਪੰਜਾਬ ਵਾਸਤੇ ਦਿੱਤੇ ਗਏ ਹਨ, ਉਹ ਸ਼ਲਾਘਾਯੋਗ ਹਨ। ਜਿਸ ਵਿੱਚ ਇੱਕ ਕਰਤਾਰਪੁਰ ਕੌਰੀਡੋਰ ਅਤੇ ਦੂਸਰਾ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ। ਉੱਥੇ ਹੀ ਸ਼ਵੇਤ ਮਲਿਕ ਵੱਲੋਂ ਲਗਾਤਾਰ ਹੀ ਆਪਣੀ ਪਾਰਟੀ ਦੇ ਗੁਣਗਾਣ ਕਰਦੇ ਹੋਏ ਦੱਸਿਆ ਕਿ ਜਦੋਂ 1947 ਵਿੱਚ ਵੰਡ ਹੋਈ ਸੀ, ਉਦੋਂ ਵੀ ਸਿੱਖਾਂ ਲਈ ਨਹਿਰੂ ਪਰਿਵਾਰ ਵੱਲੋਂ ਨਹੀਂ ਸੋਚਿਆ ਗਿਆ। ਉਹਨਾਂ ਕਿਹਾ ਕਿ ਸੱਤਰ ਸਾਲ ਤੋਂ ਕਾਂਗਰਸ ਪਾਰਟੀ ਸਿੱਖਾਂ ਦੇ ਲਈ ਕੁਝ ਵੀ ਨਹੀਂ ਕਰ ਪਾਈ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਲਦ ਹੀ ਕਰਤਾਰਪੁਰ ਕੌਰੀਡੋਰ ਖੋਲ੍ਹ ਦਿੱਤਾ ਗਿਆ। ਕਿਉਂਕਿ ਇੱਕ ਭਾਜਪਾ ਦਾ ਵਫ਼ਦ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ। ਇੱਥੇ ਅੱਜ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਕ ਹੋਰ ਤੋਹਫਾ ਕਿਸਾਨਾਂ ਨੂੰ ਦਿੱਤਾ ਗਿਆ ਹੈ। ਜਿਸ ਵਿੱਚ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ। ਅਸੀਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕਰਨਾ ਚਾਹੁੰਦੇ ਹਾਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.