ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਲੋਕਾਂ 'ਤੇ ਸਿਰਫ਼ ਲਾਠੀਚਾਰਜ ਹੀ ਕੀਤਾ: ਸੁਖਬੀਰ ਬਾਦਲ - ਹਲਕਾ ਗੜ੍ਹਸ਼ੰਕਰ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ(Shiromani Akali Dal President Sukhbir Singh Badal) ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਦੇ ਤਹਿਤ ਅੱਜ (ਬੁੱਧਵਾਰ) ਸ਼੍ਰੋਮਣੀ ਅਕਾਲੀ ਦਲ 'ਤੇ ਬਸਪਾ ਦੇ ਹਲਕਾ ਗੜ੍ਹਸ਼ੰਕਰ ਤੋਂ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਹੱਕ ਵਿਚ ਗੜ੍ਹਸ਼ੰਕਰ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗੜ੍ਹਸ਼ੰਕਰ ਵਿਖੇ ਸੰਬੋਧਨ ਕੀਤਾ। ਉਹਨਾਂ ਮਾਹਿਲਪੁਰ, ਪਦਰਾਣਾ, ਅਚਲਪੁਰ ਅਤੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਸਿਰਫ ਲੋਕਾਂ 'ਤੇ ਲਾਠੀਚਾਰਜ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਲੋਕ ਹਿਤੈਸ਼ੀ ਹੋਣ ਦਾ ਦਾਅਵਾ ਕਰਦੇ ਹਨ। ਪਰ ਰੋਪੜ ਜਿਲ੍ਹੇ ਵਿੱਚ ਜਾ ਕੇ ਪਤਾ ਕਰ ਲਓ ਸਾਰਿਆਂ ਨਾਲੋਂ ਵੱਡਾ ਰੇਤ ਮਾਫੀਆ ਚੰਨੀ ਖੁਦ ਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।