ਚੰਨੀ ਸਭ ਤੋਂ ਵੱਡਾ ਮਾਈਨਿੰਗ ਮਾਫੀਆ: ਸੁਖਬੀਰ ਬਾਦਲ - ਚੰਨੀ ਸਭ ਤੋਂ ਵੱਡਾ ਮਾਈਨਿੰਗ ਮਾਫੀਆ
🎬 Watch Now: Feature Video
ਰੂਪਨਗਰ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ (Sukhbir Singh Badal arrived at Rupnagar to address the rally)। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਸਰਕਾਰ ਨੂੰ ਘੇਰਦਿਆਂ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਹੀ ਸਭ ਤੋਂ ਵੱਡਾ ਮਾਈਨਿੰਗ ਮਾਫੀਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ, ਉਨ੍ਹਾਂ ਹਰ ਵੇਲੇ ਕਿਸਾਨ ਗ਼ਰੀਬ ਅਤੇ ਮੁਲਾਜਿਮ ਦੀ ਬਾਂਹ ਫੜੀ ਸੀ। ਉਨ੍ਹਾਂ ਕਿਹਾ ਕਿ ਧਰਨਾ ਦੇਣ ਦਾ ਕੋਈ ਫਾਇਦਾ ਨਹੀਂ, ਅਕਾਲੀ ਦਲ ਨੂੰ ਜਿਤਾਓ, ਅਕਾਲੀ ਦਲ ਸਾਰੇ ਮੁਲਾਜ਼ਮਾਂ ਦੀ ਬਾਂਹ ਫੜੇਗਾ। ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।