ਦੇਰ ਰਾਤ ਫਰਨੀਚਰ ਦੀ ਦੁਕਾਨ ਵਿੱਚ ਲੱਗੀ ਭਿਆਨਕ ਅੱਗ

By

Published : Nov 5, 2021, 3:59 PM IST

thumbnail

ਜਲੰਧਰ: ਬੀਤੀ ਰਾਤ ਜਲੰਧਰ ਦੇ ਡਾਊਨ ਟਾਊਨ ਵਿਖੇ ਇੱਕ ਫਰਨੀਚਰ ਦੀ ਦੁਕਾਨ ਦੇ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਦੀਵਾਲੀ ਦੀ ਪਟਾਖੇਬਾਜ਼ੀ ਦੱਸੀ ਜਾ ਰਹੀ ਹੈ। ਫਾਇਰ ਬ੍ਰਿਗੇਡ ਅਧਿਕਾਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਰਾਤ ਜਦੋਂ ਉਨ੍ਹਾਂ ਨੂੰ ਫੋਨ ਆਇਆ ਤੇ ਉਨ੍ਹਾਂ ਨੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀ ਗੱਡੀਆਂ ਭੇਜ ਦਿੱਤੀ। ਜਿਨ੍ਹਾਂ ਨੇ ਡਾਊਨਟਾਊਨ ਪਹੁੰਚ ਕੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਅੱਗ ਨੂੰ ਬੁਝਾਉਣ ਦੇ ਵਿੱਚ ਫਾਇਰ ਬ੍ਰਿਗੇਡ ਦੀਆਂ ਪੰਜ ਤੋਂ ਸੱਤ ਗੱਡੀਆਂ ਲੱਗ ਗਈਆਂ ਸਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੇ ਵਿੱਚ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਅੰਦਰ ਪਿਆ ਸਾਮਾਨ ਜਲ ਕੇ ਸੁਆਹ ਹੋ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.