ਕਣਕ ਦੇ ਸਮਰਥਨ ਮੁੱਲ 'ਚ 40 ਰੁਪਏ ਵਾਧਾ ਕਿਸਾਨਾਂ ਨਾਲ ਮਜ਼ਾਕ - ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਨੇ ਕਣਕ ਦਾ ਸਮੱਰਥਨ ਮੁੱਲ ਵਿੱਚ 40 ਰੁਪਏ ਵਾਧਾ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਜਿਸ ਨੂੰ ਕਿਸਾਨ ਕਦੇ ਵੀ ਮਨਜ਼ੂਰ ਨਹੀਂ ਕਰਨਗੇ। ਇਹ ਗੱਲ ਕਿਸਾਨਾਂ ਵੱਲੋਂ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਵਿੱਚ ਕੀਤੇ ਗਏ ਚਾਲੀ ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਲੈ ਕੇ ਕਹੀ। ਉੱਥੇ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਜੋ ਵੀ ਖੇਤੀਬਾੜੀ ਦੇ ਲਈ ਰਣਨੀਤੀ ਬਣਾਉਂਦੀ ਹੈ। ਉਸਦੇ ਵਿੱਚ ਕਿਸਾਨੀ ਮਾਹਰਾਂ ਦੀ ਰਾਏ ਜਰੂਰ ਲੈਣੀ ਚਾਹੀਦੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਜੋ ਕਣਕ ਦੇ ਸਮਰਥਨ ਮੁੱਲ ਵਿੱਚ ਚਾਲੀ ਰੁਪਏ ਵਾਧਾ ਕੀਤਾ ਹੈ ਉਹ ਕਿਸਾਨਾਂ ਦੇ ਨਾਲ ਇੱਕ ਕੋਝਾ ਮਜ਼ਾਕ ਹੈ। ਉਨ੍ਹਾਂ ਨੇ ਕਿਹਾ ਕਿ ਚਾਲੀ ਰੁਪਏ ਦਾ ਸਮਰਥਨ ਮੁੱਲ ਆਟੇ ਵਿੱਚ ਲੂਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਲਗਾਤਾਰ ਵਧਾਈ ਜਾ ਰਹੀ ਹੈ। ਸਿਲੰਡਰ 900 ਰੁਪਏ ਦੇ ਕਰੀਬ ਹੋ ਚੁੱਕਿਆ ਹੈ। ਪੈਟਰੋਲ 103 ਰੁਪਏ ਤੋਂ ਵੱਧ ਦਾ ਮਿਲ ਰਿਹਾ ਹੈ। ਇਸ ਲਈ ਖੇਤੀਬਾੜੀ ਨਾਲ ਸੰਬੰਧਤ ਰਣਨੀਤੀ ਤਿਆਰ ਕਰਨ ਦੇ ਲਈ ਕੇਂਦਰ ਸਰਕਾਰ ਨੂੰ ਖੇਤੀਬਾੜੀ ਮਾਹਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਕਿਸਾਨਾਂ ਨੇ ਕਿਹਾ ਕਿ ਘੱਟੋ ਘੱਟ ਕਣਕ ਦੇ ਸਮਰਥਨ ਮੁੱਲ ਵਿੱਚ 100 ਰੁਪਏ ਵਾਧਾ ਕੀਤਾ ਜਾਵੇ।