ਅਫ਼ਗਾਨਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੇ ਹਿੱਤਾਂ ਲਈ ਕੇਂਦਰ ਸਰਕਾਰ ਜਲਦ ਕਦਮ ਚੁੱਕੇ- ਹਰਸਿਮਰਤ ਕੌਰ ਬਾਦਲ - Harsimrat Kaur Badal
🎬 Watch Now: Feature Video
ਫ਼ਰੀਦਕੋਟ: ਅਫ਼ਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਬਾਰੇ ਹਾਲ ਵਿੱਚ ਆਈ ਇੰਟਰਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਦੀ ਰਿਪੋਰਟ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੇ ਸਵਾਲ ਉਠਾਇਆ। ਉਹਨਾਂ ਕਿਹਾ ਕਿ ਸਭ ਦਾ ਸਾਥ ਅਤੇ ਸਭ ਦਾ ਵਿਕਾਸ ਦਾ ਨਾਅਰਾ ਦੇਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਅਫ਼ਗਾਨਿਸਤਾਨ ਵਿਚ ਰਹਿ ਰਹੇ, ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਜਲਦ ਕਦਮ ਉਠਾਵੇ। ਉਹਨਾਂ ਕਿਹਾ ਕਿ ਜਦੋਂ ਤੋਂ ਅਫ਼ਗਾਨਿਸਤਾਨ ਵਿਚ ਤਾਲਿਬਾਨ ਨੇ ਕਬਜ਼ਾ ਕੀਤਾ। ਉਦੋਂ ਤੋਂ ਉਥੇ ਅਫ਼ਗਾਨਿਸਤਾਨ ਦੇ ਲੋਕਾਂ ਦੇ ਨਾਲ ਨਾਲ ਸਿੱਖਾਂ ਦੇ ਹਾਲਤ ਵੀ ਦਿਨ-ਬਾ-ਦਿਨ ਖ਼ਰਾਬ ਹੋ ਰਹੇ ਹਨ।