ਯੂਥ ਅਕਾਲੀ ਦਲ ਵਲੋਂ ਪ੍ਰਬੰਧਕੀ ਕੰਪਲੈਕਸ ਅੱਗੇ ਕੱਢੀ ਜਾਵੇਗੀ ਰੈਲੀ - ਇਮਾਨ ਸਿੰਘ ਮਾਨ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜਿਥੇ ਵੱਡੀਆਂ ਮੰਗਾਂ ਲਈ ਅੰਦੋਲਨ ਚੱਲ ਰਹੇ ਹਨ ਉਥੇ ਹੀ ਛੋਟੀਆਂ ਛੋਟੀਆਂ ਮੰਗਾਂ ਨੂੰ ਲੈ ਕੇ ਆਪਣੀ ਪੱਧਰ 'ਤੇ ਧਰਨੇ, ਪ੍ਰਦਰਸ਼ਨ, ਰੈਲੀਆਂ ਹੋ ਰਹੇ ਹਨ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੰਗ ਕੀਤੀ ਹੈ ਕਿ ਪਾਵਰਕਾਮ ਕਿਸਾਨਾਂ ਦੀ ਜ਼ਮੀਨਾਂ ’ਚ ਹਾਈ ਵੋਲਟੇਜ਼ ਟਾਵਰ ਲਗਾ ਕੇ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਕਮਾਈ ਰਿਹਾ ਹੈ। ਪਰ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ’ਚ ਹਾਈ ਵੋਲਟੇਜ਼ ਟਾਵਰ ਲਗਾਏ ਗਏ ਹਨ, ਉਨ੍ਹਾਂ ਨੂੰ ਪਾਵਰਕਾਮ ਧੇਲਾ ਵੀ ਨਹੀਂ ਦੇ ਰਿਹਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ (ਅ) ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਪਾਵਰਕਾਮ ਤੋਂ ਕਿਸਾਨਾਂ ਨੂੰ ਟਾਵਰਾਂ ਦਾ ਕਿਰਾਇਆ ਦਿਵਾਉਣ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ 15 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੈਲੀ ਕੱਢੀ ਜਾ ਰਹੀ ਹੈ। ਇਸ ਰੈਲੀ ’ਚ ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਅਤੇ ਟ੍ਰਾਂਸਪੋਰਟਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ. ਮਾਨ ਨੇ ਕਿਹਾ ਡਬਲਿਯੂ.ਟੀ.ਓ. ਨੂੰ ਐਕਟ ਲਾਗੂ ਹੋਣਾ ਚਾਹੀਦਾ ਅਤੇ ਰਾਜ ਸਰਕਾਰਾਂ ਨੂੰ ਇਸ ’ਚੋਂ ਉਹ ਸ਼ਰਤਾਂ ਹਟਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਨੁਕਸਾਨ ਪਹੁੰਚਦਾ ਹੋਵੇ।