ਲੁਟੇਰਿਆਂ ਨੇ ਪੁਲਿਸ ਚੌਂਕੀ ਦੇ ਕੋਲੋਂ ਉੱਡਾਈ ਕਾਰ ! - Amritsar latest news
🎬 Watch Now: Feature Video

ਅੰਮ੍ਰਿਤਸਰ: ਸੂਬੇ ਵਿੱਚ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਸਵਿਫਟ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪੁਲਿਸ ਚੌਕੀ ਤੋਂ ਕਰੀਬ 200 ਕਿਲੋਮੀਟਰ ਦੀ ਦੂਰੀ ਉੱਪਰ ਵਾਪਰੀ (Car stolen near police station ) ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਲੁਟੇਰੇ ਕਰੀਬ ਇੱਕ ਘੰਟਾ ਉਸੇ ਸਥਾਨ ਉੱਪਰ ਰੁਕੇ ਰਹੇ ਜਿਸ ਤੋਂ ਬਾਅਦ ਉਨ੍ਹਾਂ ਘਟਨਾ ਨੂੰ ਅੰਜ਼ਾਮ ਦਿੱਤਾ। ਪੀੜਤ ਸ਼ਖ਼ਸ ਵੱਲੋਂ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਚੁੱਕੇ ਜਾ ਰਹੇ ਹਨ ਅਤੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਦੂਜੇ ਪਾਸੇ ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਆਪਣੇ ਪੱਧਰ ’ਤੇ ਜਾਂਚ ਕਰ ਰਹੀ ਹੈ।
Last Updated : Feb 3, 2023, 8:21 PM IST