ਨਾਬਾਲਿਗ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ - ਜਬਰ-ਜਨਾਹ ਦਾ ਮਾਮਲਾ
🎬 Watch Now: Feature Video
ਜਲੰਧਰ: ਜ਼ਿਲ੍ਹੇ ਦੇ ਕਰਤਾਰਪੁਰ ਇਲਾਕੇ (Kartarpur area of the district) ਦੇ ਇੱਕ ਪਿੰਡ ਵਿੱਚ 15 ਸਾਲਾਂ ਦੀ ਨਾਬਾਲਿਗ ਲੜਕੀ ਨਾਲ ਬਲਾਤਕਾਰ (Rape of a minor girl) ਦਾ ਮਾਮਲਾ ਆਇਆ ਸਾਹਮਣੇ। ਪਿਛਲੇ ਕਈ ਦਿਨਾਂ ਤੋਂ ਥਾਣੇ ਵਿੱਚ ਸ਼ਿਕਾਇਤ ਦੇ ਬਾਵਜੂਦ ਪੁਲਿਸ ‘ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਹਲਕੇ ਦੇ ਵਿਧਾਇਕ ਵੱਲੋਂ ਪੀੜਤ ਬੱਚੀ ਦਾ ਹਾਲ ਪੁੱਛਿਆ ਗਿਆ ਹੈ ਅਤੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ, ਪਰ ਦੂਜੇ ਪਾਸੇ ਐੱਸ.ਐੱਚ.ਓ. (S.H.O.) ਨੇ ਕਿਹਾ ਕਿ ਸਾਡੇ ਸਾਹਮਣੇ ਅਜਿਹਾ ਕੋਈ ਮਾਮਲਾ ਨਹੀਂ ਆਇਆ, ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
Last Updated : Feb 3, 2023, 8:21 PM IST