ਕਾਂਗਰਸ ਵਿਧਾਇਕ ਦੇ ਕਰੀਬੀ ਖਿਲਾਫ਼ ਦਰਜ ਮਾਮਲੇ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ - ਕਾਂਗਰਸ ਵਿਧਾਇਕ ਦੇ ਕਰੀਬੀ ਖਿਲਾਫ਼ ਦਰਜ ਮਾਮਲੇ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ
🎬 Watch Now: Feature Video
ਪਠਾਨਕੋਟ: ਸੁਜਾਨਪੁਰ ਪੁਲਿਸ ਵੱਲੋਂ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਸੁਜਾਨਪੁਰ ਦੇ ਮੌਜੂਦਾ ਵਿਧਾਇਕ ਨਰੇਸ਼ ਪੁਰੀ ਦੇ ਕਰੀਬੀ ਮੰਨੇ ਜਾਂਦੇ ਅਮਿਤ ਸ਼ਰਮਾ ਅਤੇ ਉਸ ਦੇ ਭਰਾ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸ ਆਗੂਆਂ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈਕੇ ਪਾਰਟੀ ਵਰਕਰਾਂ ਅਤੇ ਵਿਧਾਇਕ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ਼ ਥਾਣੇ ਬਾਹਰ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਰੋਸ ਵਜੋਂ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਜੇ ਕੇਸ ਵਾਪਿਸ ਨਾ ਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Last Updated : Feb 3, 2023, 8:20 PM IST
TAGGED:
ਜਾਇਜ਼ ਮਾਈਨਿੰਗ ਦਾ ਕੇਸ ਦਰਜ