ਸੈਂਟਰਲ ਟਰੇਡ ਯੂਨੀਅਨ ਦੋ ਦਿਨ ਦੀ ਹੜਤਾਲ ’ਤੇ, ਲੋਕ ਖੱਜਲ-ਖੁਆਰ - ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਜਾਵੇ
🎬 Watch Now: Feature Video
ਜਲੰਧਰ: ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਅਤੇ ਸੈਂਟਰਲ ਟਰੇਡ ਯੂਨੀਅਨ ਵੱਲੋਂ ਦੇਸ਼ ਚ ਦੋ ਦਿਨਾਂ ਦੀ ਹੜਤਾਲ ਕੀਤੀ ਗਈ ਹੈ। ਇਸ ਹੜਤਾਲ ਦੇ ਮੱਦੇਨਜ਼ਰ ਬੈਂਕ ਅਤੇ ਕਈ ਹੋਰ ਅਦਾਰਿਆਂ ਵੱਲੋਂ ਕੰਮ ਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਦੇ ਚੱਲਦੇ ਜਲੰਧਰ ’ਚ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਪੁਰਾਣੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ ਕਿ ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਜਾਵੇ ਅਤੇ ਬੈਂਕਾਂ ਅਤੇ ਹੋਰ ਅਦਾਰਿਆਂ ਦਾ ਨਿੱਜੀਕਰਨ ਨਾ ਕੀਤਾ ਜਾਵੇ। ਹਾਲਾਂਕਿ ਇਨ੍ਹਾਂ ਦੋ ਦਿਨਾਂ ਦੇ ਵਿੱਚ ਇਨ੍ਹਾਂ ਅਦਾਰਿਆਂ ਦੇ ਬੰਦ ਰਹਿਣ ਕਰਕੇ ਨਾ ਸਿਰਫ਼ ਇਨ੍ਹਾਂ ਅਦਾਰਿਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਏਗਾ ਬਲਕਿ ਆਮ ਜਨਤਾ ਵੀ ਪਰੇਸ਼ਾਨੀ ਹੋਵੇਗੀ।
Last Updated : Feb 3, 2023, 8:21 PM IST