'23 ਦਿਨਾਂ ’ਚ 23 ਕਤਲਾਂ ਕਾਰਨ ਪੰਜਾਬ ’ਚ ਪੈਦਾ ਹੋ ਰਿਹਾ ਅਰਾਜਕਤਾ ਦਾ ਮਾਹੌਲ'
🎬 Watch Now: Feature Video
ਨਵਾਂਸ਼ਹਿਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਸਦੇ ਚੱਲਦੇ ਪਾਰਟੀ ਵੱਲੋਂ ਮਜ਼ਬੂਤੀ ਲਈ ਹੁਣ ਤੋਂ ਹੀ ਮੀਟਿੰਗ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਨਵਾਂਸ਼ਹਿਰ ਦੇ ਬਲਾਚੌਰ ਵਿਖੇ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਚੰਦੂਮਾਜਰਾ ਨੇ ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ (criminal incidents in Punjab) ਨੂੰ ਲੈਕੇ ਨਵੀਂ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੂੰ ਸੂਬੇ ਵਿੱਚ ਵਧ ਰਹੇ ਅਪਰਾਧ ਨੂੂੰ ਸੰਜੀਦਗੀ ਨਾਲ ਨਹੀਂ ਲੈ ਰਹੀ ਜਿਸ ਕਰਕੇ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਇਸ ਅਪਰਾਧ ਕੰਟਰੋਲ ਵਿੱਚ ਨਾ ਕੀਤਾ ਤਾਂ ਇਹ ਪੰਜਾਬ ਦੇ ਲੋਕਾਂ ਵਿੱਚ ਡਰ ਪੈਦਾ ਹੋਵੇਗਾ।
Last Updated : Feb 3, 2023, 8:22 PM IST