ਸੀਵਰੇਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਲਗਾਇਆ ਧਰਨਾ - ਮਾਨਸਾ 'ਚ ਚੋਣ ਮਾਹੌਲ
🎬 Watch Now: Feature Video
ਮਾਨਸਾ: ਮਾਨਸਾ 'ਚ ਚੋਣ ਮਾਹੌਲ 'ਚ ਸ਼ਹਿਰ ਦੇ ਲੋਕ ਕਾਫੀ ਪਰੇਸ਼ਾਨ ਨਜ਼ਰ ਆ ਰਹੇ ਹਨ। ਸ਼ਹਿਰ 'ਚ ਸੀਵਰੇਜ਼ ਸਿਸਟਮ ਪੂਰੀ ਤਰ੍ਹਾਂ ਨਾਲ ਠੱਪ ਹੋ ਚੁੱਕਾ ਹੈ, ਜਿਸ ਕਾਰਨ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਹੋ ਗਈਆਂ ਹਨ। ਸੀਵਰੇਜ ਦਾ ਪਾਣੀ ਖੜ੍ਹਨ ਕਾਰਨ ਉਨ੍ਹਾਂ ਦਾ ਰੁਜ਼ਗਾਰ ਪੂਰੀ ਤਰ੍ਹਾਂ ਬੰਦ ਹੈ। ਦੁਕਾਨਾਂ ਅੱਗੇ ਸੀਵਰੇਜ਼ ਦਾ ਪਾਣੀ ਇੱਕਠਾ ਹੋ ਰਿਹਾ ਹੈ। ਇਸੇ ਸਮੱਸਿਆ ਨੂੰ ਲੈ ਕੇ ਦੁਕਾਨਦਾਰਾਂ ਨੇ ਬੱਸ ਸਟੈਂਡ ਨੇੜੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਉਮੀਦਵਾਰ ਵੋਟਾਂ ਮੰਗਣ ਆਉਂਦੇ ਹਨ, ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੁੰਦਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਕਿਹਾ ਕਿ ਪਹਿਲਾਂ ਸੀਵਰੇਜ਼ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
Last Updated : Feb 3, 2023, 8:11 PM IST