'ਪੰਜਾਬ ’ਚ ਵਿਧਾਨਸਭਾ ਚੋਣਾਂ ਜਿੱਤ ਬਣੇਗੀ ਅਕਾਲੀ ਦਲ-ਬਸਪਾ ਦੀ ਸਰਕਾਰ' - ਮੁਲਾਜਮਾਂ ’ਤੇ ਲਾਠੀਚਾਰਜ
🎬 Watch Now: Feature Video
ਹੁਸ਼ਿਆਰਪੁਰ: 2022 ਦੀਆਂ ਵਿਧਾਨਸਭਾ ਚੋਣਾਂ (2022 Assembly Election ) ਦੇ ਐਲਾਨ ਤੋਂ ਬਾਅਦ ਸਿਆਸੀ ਅਖਾੜਾ ਕਾਫੀ ਭਖ ਚੁੱਕਿਆ ਹੈ। ਸਿਆਸੀ ਆਗੂਆਂ ਵੱਲੋਂ ਵਿਰੋਧੀਆਂ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਦੇ ਚੱਲਦੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਨੇ ਮੁਲਾਜਮਾਂ ਤੇ ਲਾਠੀਚਾਰਜ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮਹਿਲਾਂ ਤੋਂ ਬਾਹਰ ਨਹੀਂ ਨਿਕਲੇ ਅਤੇ ਹੁਣ ਨਵੇਂ ਬਣੇ ਸੀਐੱਮ ਚਰਨਜੀਤ ਸਿੰਘ ਚੰਨੀ ਸਿਰਫ ਐਲਾਨ ਮੰਤਰੀ ਬਣਕੇ ਰਹਿ ਗਏ ਹਨ। ਪੰਜਾਬ ਦੇ ਲੋਕ ਕਾਂਗਰਸ ਤੋਂ ਦੁਖੀ ਹੋ ਗਈ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਧਾਨਸਭਾ ਚੋਣਾਂ ਜਿੱਤ ਕੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਗੇ।