2022 ਵਿਧਾਨ ਸਭਾ ਦੀਆਂ ਚੋਣਾਂ: ਆਪ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼ - ਰਾਏਕੋਟ ਵਿਧਾਨ ਸਭਾ ਹਲਕੇ
🎬 Watch Now: Feature Video
ਲੁਧਿਆਣਾ: ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਰਾਏਕੋਟ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੌਰਾਨ ਬੀਤੀ ਸ਼ਾਮ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-15 ਵਿੱਚ ਉਨ੍ਹਾਂ ਦੇ ਹੱਕ ਵਿੱਚ ਇੱਕ ਭਰਵਾਂ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਆਪ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਨੂੰ ਭਰਵਾਂ ਸਮਰਥਨ ਦਿੰਦਿਆਂ ਲੱਡੂਆਂ ਨਾਲ ਤੋਲਿਆ। ਇਸ ਮੌਕੇ ਹਾਕਮ ਸਿੰਘ ਠੇਕੇਦਾਰ ਨੇ ਵਾਰਡ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਲੋਕਪੱਖੀ ਗਾਰੰਟੀਆਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।