ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ: ਜਲੰਧਰ ਵਿੱਚ ਪੁਲਿਸ ਨੇ ਕੱਢਿਆ ਫਲੈਗ ਮਾਰਚ - ਜਲੰਧਰ ਪੁਲਿਸ ਕਮਿਸ਼ਨਰੇਟ ਦੀ ਪੁਲਿਸ
🎬 Watch Now: Feature Video
ਜਲੰਧਰ: ਚੋਣਾਂ ਦੇ ਮੱਦੇਨਜ਼ਰ ਜਿੱਥੇ ਚੋਣ ਕਮਿਸ਼ਨ ਵੱਲੋਂ ਹਰ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਪੂਰੇ ਜ਼ੋਰਾਂ 'ਤੇ ਕੰਮ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਚੋਣਾਂ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ, ਇਸੇ ਤਰ੍ਹਾਂ ਜਲੰਧਰ ਪੁਲਿਸ ਕਮਿਸ਼ਨਰੇਟ ਦੀ ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਜਗਾਉਣ ਲਈ ਇੱਕ ਫਲੈਗ ਮਾਰਚ ਕੱਢਿਆ ਗਿਆ। ਜਲੰਧਰ ਦੇ ਬੱਸ ਸਟੈਂਡ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਬੀਐਮਸੀ ਚੌਂਕ, ਨਗਰ ਨਿਗਮ ਚੌਂਕ ਅਤੇ ਜੋਤੀ ਚੌਂਕ ਤੋਂ ਹੁੰਦੇ ਹੋਏ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਗਿਆ। ਇਸ ਦੌਰਾਨ ਪੁਲਿਸ ਦੇ ਨਾਲ ਨਾਲ ਸੀਆਰਪੀਐਫ ਦੀਆਂ ਕੰਪਨੀਆਂ ਦੇ ਜਵਾਨ ਵੀ ਉਨ੍ਹਾਂ ਦੇ ਨਾਲ ਸੀ। ਫਲੈਗ ਮਾਰਚ ਦੌਰਾਨ ਜੁਆਇੰਟ ਕਮਿਸ਼ਨਰ ਸੰਦੀਪ ਮਲਿਕ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਆਰਪੀਐਫ ਦੇ ਜਵਾਨਾਂ ਦੇ ਨਾਲ ਜਲੰਧਰ ਕਮਿਸ਼ਨਰੇਟ ਦੀ ਪੁਲੀਸ ਨੇ ਇਹ ਫਲੈਗ ਮਾਰਚ ਕੱਢਿਆ ਹੈ।