2022 ਦੀਆਂ ਵਿਧਾਨ ਸਭਾ ਚੋਣਾਂ: ਰਿਟਰਨਿੰਗ ਅਫ਼ਸਰ ਨੇ ਕੀਤੀ ਵੱਖ ਵੱਖ ਟੀਮਾਂ ਨਾਲ ਮੀਟਿੰਗ - ਵਿਧਾਨ ਸਭਾ ਚੋਣਾਂ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: 2022 ਦੀਆਂ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਿਮਾਂਸ਼ੂ ਗੁਪਤਾ ਨੇ ਆਪਣੇ ਦਫ਼ਤਰ ਵਿਖੇ ਵੱਖ ਵੱਖ ਨਿਗਰਾਨ ਟੀਮਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ, ਪੈਸੇ ਆਦਿ ਵੰਡਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ ਅਨੁਸਾਰ ਵਿਧਾਨ ਸਭਾ ਹਲਕਾ 55 ਫ਼ਤਹਿਗੜ੍ਹ ਸਾਹਿਬ ਵਿੱਚ 01 ਲੱਖ 60 ਹਜ਼ਾਰ 689 ਵੋਟਰ ਹਨ, ਜਿਨ੍ਹਾਂ ਵਿੱਚ 84 ਹਜ਼ਾਰ 249 ਮਰਦ ਵੋਟਰ ਅਤੇ 76 ਹਜ਼ਾਰ 437 ਮਹਿਲਾ ਵੋਟਰ ਹਨ। ਤੀਜੇ ਲਿੰਗ ਦੇ 03 ਵੋਟਰ ਹਨ। ਹੁਣ 196 ਬੂਥਾਂ ਦੀ ਥਾਂ 207 ਪੋਲਿੰਗ ਬੂਥ ਬਣਾਏ ਗਏ ਹਨ।