ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ
🎬 Watch Now: Feature Video
ਲੁਧਿਆਣਾ: ਪੁਲਿਸ ਨੇ 2 ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਗਿਰੋਹ ਦਾ 1 ਮੈਂਬਰ ਹਾਲੇ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ’ਚ 1 ਨਾਬਾਲਿਗ ਵੀ ਸ਼ਾਮਲ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 10 ਦੋ ਪਹੀਆ ਵਾਹਨ ਬਰਾਮਦ ਹੋਏ ਹਨ ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ। ਉਹਨਾਂ ਨੇ ਕਿਹਾ ਕਿ ਮੁਲਜ਼ਮ ਚੋਰੇ ਕੀਤਾ ਵਾਹਨਾਂ ’ਤੇ ਜਾਅਲੀ ਨੰਬਰ ਪਲੇਟ ਲਗਾਕੇ ਅੱਗੇ ਵੇਚ ਦਿੰਦੇ ਸਨ।