ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਮੈਡੀਕਲ ਸਟੋਰ ਚੋਂ ਹਜ਼ਾਰਾਂ ਦੀ ਨਕਦੀ - ਲੁਟੇਰਿਆ ਨੇ ਲੁੱਟੀ ਮੈਡੀਕਲ ਸਟੋਰ ਚੋਂ ਹਜ਼ਾਰਾ ਦੀ ਨਕਦੀ
🎬 Watch Now: Feature Video
ਤਰਨਤਾਰਨ: ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦਿਨ ਦਿਹਾੜੇ ਕੇ ਐੱਸ ਮੈਡੀਕਲ ਸਟੋਰ ਤੋਂ ਚਾਰ ਹਥਿਆਰਬੰਦ ਵਿਅਕਤੀਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਲੁਟੇਰਿਆਂ ਨੇ ਮੈਡੀਕਲ ਸਟੋਰ ਦੇ ਮਾਲਕ ਖਜ਼ਾਨ ਸਿੰਘ ਅਤੇ ਉਸ ਦੇ ਕਰਿੰਦੇ ਨੂੰ ਬੰਧਕ ਬਣਾ ਕੇ ਤਕਰੀਬਨ 80 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਮਾਮਲੇ ਸਬੰਧੀ ਮੈਡੀਕਲ ਸਟੋਰ ਦੇ ਮਾਲਕ ਖਜ਼ਾਨ ਸਿੰਘ ਨੇ ਕਿਹਾ ਕਿ ਦਿਨ ਦਿਹਾੜੇ ਉਨ੍ਹਾਂ ਨਾਲ ਇਹ ਲੁੱਟ ਹੋ ਜਾਣਾ ਕਿਸੇ ਅੱਤਵਾਦ ਨਾਲੋਂ ਘੱਟ ਨਹੀਂ ਹੈ, ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਾ ਹੋਇਆ ਹੈ ਪਰ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਲਕ ਦੇ ਬਿਆਨਾਂ ਦੇ ਆਧਾਰ ’ਤੇ ਇਨ੍ਹਾਂ ਚਾਰ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।