'ਨੌਜਵਾਨ ਕਾਂਗਰਸ ਪਾਰਟੀ ਦੀ ਹਨ ਰੀੜ੍ਹ ਦੀ ਹੱਡੀ' - ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ
🎬 Watch Now: Feature Video
ਅੰਮ੍ਰਿਤਸਰ: ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਡਿਪਟੀ ਸੀਐਮ ਓਪੀ ਸੋਨੀ ਨੇ ਕਿਹਾ ਕਿ ਜਿਹੜੀ ਇਹ ਰੈਲੀ ਰੱਖੀ ਗਈ ਹੈ ਇਹ ਐਨਐਸਯੂਆਈ ਵੱਲੋਂ ਰੈਲੀ ਰੱਖੀ ਗਈ ਹੈ ਤੇ ਇਹ ਜੋਸ਼ ਦੀ ਰੈਲੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਹਾਈਕਮਾਂਡ ਦੀ ਸੋਚ ਇਹੀ ਹੈ ਕਿ ਯੂਥ ਨੂੰ ਵੱਧ ਤੋਂ ਵੱਧ ਅੱਗੇ ਲਿਆਇਆ ਜਾਵੇ। ਤਾਂ ਜੋ ਆਉਣ ਵਾਲੀ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਯੂਥ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਦੂਜੇ ਪਾਸੇ ਐੱਨਐੱਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਕਿਹਾ ਕਿ 2022 ਵਿੱਚ ਨੌਜਵਾਨਾਂ ਵੱਲੋਂ ਕਾਂਗਰਸ ਪਾਰਟੀ ਨੂੰ ਜਿੱਤਾ ਕੇ ਸੂਬੇ ਵਿੱਚ ਇੱਕ ਵਾਰ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।