'ਬੀਐੱਸਐਫ ਦਾ ਘੇਰਾ ਵਧਾਉਣਾ ਚੰਨੀ ਅਤੇ ਮੋਦੀ ਦੀ ਮਿਲੀਭੁਗਤ' - ਕੇਂਦਰ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13395998-490-13395998-1634644655552.jpg)
ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਬੀਐੱਸਐਫ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ’ਤੇ ਜ਼ਿਲ੍ਹੇ ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਡਾ. ਕਸ਼ਮੀਰ ਸਿੰਘ ਸੋਹਲ ਅਤੇ ਗੁਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀਆਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਜਪਾਲ ਨਾਲ ਮੀਟਿੰਗਾਂ ਸਾਬਤ ਕਰਦੀਆਂ ਹਨ ਕਿ ਮੁੱਖ ਮੰਤਰੀ ਚੰਨੀ ਨੇ ਇਸ ਫੈਸਲੇ ਵਿਚ ਮੋਦੀ ਸਰਕਾਰ ਦਾ ਸਾਥ ਦਿੱਤਾ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਚੰਨੀ ਅਤੇ ਮੋਦੀ ਸਰਕਾਰ ਦੀ ਅਜਿਹੀ ਚਾਲ ਆਮ ਆਦਮੀ ਪਾਰਟੀ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ।